WhatsApp Image 2022-08-17 at 6.06.27 AM
WhatsApp Image 2022-08-17 at 6.06.28 AM (1)
WhatsApp Image 2022-08-17 at 6.06.28 AM
WhatsApp Image 2022-08-17 at 6.06.29 AM
WhatsApp Image 2022-08-17 at 6.06.30 AM
WhatsApp Image 2022-08-17 at 6.06.31 AM
WhatsApp Image 2022-08-29 at 11.34.36 AM (1)
WhatsApp Image 2022-08-29 at 11.34.36 AM
WhatsApp Image 2022-08-29 at 11.34.35 AM
WhatsApp Image 2022-08-29 at 11.34.35 AM
IMG-20220819-WA0003
IMG-20220830-WA0000
अमृतसर

ਸਕੂਲ ਪੱਧਰੀ ਪੇਟਿੰਗ ਮੁਕਾਬਲਿਆਂ ਵਿੱਚ ਸੰਦੀਪ ਕੌਰ ਨੇ ਕੀਤਾ ਪਹਿਲਾ ਸਥਾਨ ਹਾਸਲ

ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ

ਪੰਜਾਬ ਸਰਕਾਰ ਵਲੋਂ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਕੂਲ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ॥
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ (ਸੈਕੰਡਰੀ ਵਿੰਗ) ਵਿਦਿਅਕ ਮੁਕਾਬਲੇ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ 75 ਸਾਲਾ ਅਜਾਦੀ ਸਮਾਗਮਾਂ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਸਮੇਤ ਜ਼ਿਲ਼੍ਹੇ ਦੇ ਸਮੂਹ ਸਕੁਲਾਂ ਅੰਦਰ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਪੇਟਿੰਗ ਮੁਕਾਬਲੇ ਕਰਵਾਏ ਗਏ। ਮਾਲ ਰੋਡ ਸਕੂਲ ਵਿਖੇ ਹੋਏ ਮੁਕਾਬਲਿਆਂ ਵਿੱਚ ਵੰਸ਼ਿਕਾ ਨੇ ਮਿਡਲ ਵਰਗ ਤੇ ਤਨੂੰ ਨੇ ਸੈਕੰਡਰੀ ਵਰਗ ਚ’ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਵਿਖੇ ਕਰਵਾਏ ਪੇਟਿੰਗ ਮੁਕਾਬਲੇ ਵਿੱਚ ਸੰਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਰੂਮਾਨ ਵਿਖੇ ਹੋਏ ਮੁਕਾਬਲਿਆਂ ਵਿੱਚ ਨਵਜੋਤ ਕੌਰ ਨੇ ਮਿਡਲ ਵਰਗ ‘ਚ ਅਤੇ ਗੁਰਸੇਵਕ ਸਿੰਘ ਨੇ ਸੈਕੰਡਰੀ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ‘ਚ ਹੋਏ ਮੁਕਾਬਲਿਆਂ ਵਿੱਚ ਸਿਮਰਨਜੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਮਿਡਲ ਤੇ ਸੈਕੰਡਰੀ ਵਰਗ ਵਿੱਚ ਕ੍ਰਮਵਾਰ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀ ਬਲਾਕ ਪੱਧਰੀ ਤੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਸਮੇਂ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਸ਼੍ਰੀਮਤੀ ਪਲਵਿੰਦਰ ਕੌਰ ਆਰਟ ਐਂਡ ਕਰਾਫਟ ਅਧਿਆਪਕਾ ਹਾਜਰ ਸਨ।

विक्रम जीत सिंह

जिला प्रभारी अमृतसर (पंजाब)

Related Articles

Back to top button