अमृतसर

94.46 ਫੀਸਦੀ ਰਿਹਾ ਜ਼ਿਲ਼ਾ ਅੰਮ੍ਰਿਤਸਰ ਦੇ ਬਾਰਵੀਂ ਜਮਾਤ ਦੇ ਪਾੜਿਆਂ ਦਾ ਨਤੀਜਾ

-ਜ਼ਿਲ੍ਹੇ ਦੇ 26229 ਵਿਦਿਆਰਥੀਆਂ ਕੀਤੀ ਬਾਰਵੀਂ ਦੀ ਪ੍ਰੀਖਿਆ ਪਾਸ-ਸਤਿੰਦਰਬੀਰ ਸਿੰਘ

  • ਲਗਾਤਾਰ ਤੀਸਰੇ ਸਾਲ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਪਛਾੜਿਆ
    ਅੰਮ੍ਰਿਤਸਰ ਸਾਹਿਬ ਵਿਕਰਮਜੀਤ ਸਿੰਘ
    ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਗਾਤਾਰ ਤੀਸਰੇ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਣੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਮਾਤ ਦਿਤੀ ਜਿਸਦਾ ਸਿਹਰਾ ਸਰਕਾਰੀ ਅਧਿਆਪਕਾਂ ਸਿਰ ਬੱਝਦਾ ਹੈ।
    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਮਾਰਚ 2021 ਦੀਆਂ ਸਲਾਨਾ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਨਤੀਜਿਆਂ ਵਿੱਚ ਸੂਬਾ ਪੱਧਰ ਤੇ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਜਦਕਿ ਨਿੱਜੀ ਸਕੂਲਾਂ ਦਾ ਨਤੀਜਾ 93.3 ਫੀਸਦੀ ਦੇ ਕਰੀਬ ਰਿਹਾ ਜਦਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਨਤੀਜਾ 94.46 ਫੀਸਦੀ ਰਿਹਾ।ਉਨ੍ਹਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 166184 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਦੱਸਿਆ ਕਿ ਮਾਰਚ 2021 ਸਲਾਨਾ ਪ੍ਰੀਖਿਆ ਵਿੱਚ ਅੰਮ੍ਰਿਤਸਰ ਦੇ 27768 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ ਜਿਸ ਵਿਚੋਂ 26229 ਵਿਦਿਆਰਥੀ ਬਾਰਵੀ ਪ੍ਰੀਖਿਆ ਵਿਚੋਂ ਪਾਸ ਹੋਏ। ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਰਵੀਂ ਦੇ ਨਤੀਜੇ ਨੇ ਸਰਕਾਰੀ ਸਕੂਲ ਮੁਖੀਆਂ ਤੇ ਅਧਿਆਪਕਾਂ ਅੰਦਰ ਨਵਾਂ ਜੋਸ਼ ਭਰ ਦਿਤਾ ਹੈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਭਾਵੇਂ ਇਹ ਪ੍ਰੀਖਿਆਵਾਂ ਕੋਵਿਡ-19 ਮਹਾਂਮਾਰੀ ਕਾਰਨ ਬਹੁਤਾ ਸਮਾਂ ਵਿਦਿਆਰਥੀ ਸਕੂਲ ਨਹੀਂ ਆਏ ਪਰ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਤੇ ਸਕੂਲ ਮੁਖੀਆਂ ਵਲੋਂ ਕੀਤੇ ਲਗਾਤਾਰ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਘਰ ਬੈਠੇ ਈ-ਕੰਟੈਂਟ ਆਧਾਰਿਤ ਸਹਾਇਕ ਸਮੱਗਰੀ, ਡੀ.ਡੀ. ਪੰਜਾਬੀ ਚੈਨਲ ਸਮੇਤ ਹੋਰਨਾਂ ਸਾਧਨਾਂ ਰਾਹੀਂ ਆਨਲਾਈਨ ਸਿੱਖਿਆ ਨਾਲ ਜੋੜੀ ਰੱਖਿਆ ਜਿਸ ਕਾਰਨ ਸਰਕਾਰੀ ਸਕੁਲਾਂ ਦੇ ਵਿਦਿਆਰਥੀ ਬਾਰਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕੇ।

Share this:

विक्रम जीत सिंह

जिला प्रभारी अमृतसर (पंजाब)

Related Articles

Leave a Reply

Your email address will not be published.

Back to top button
error: Content is protected !!