अमृतसर

ਸ਼ਹੀਦ ਹੁੰਦੇ ਕੌਮ ਦੇ ਸਰਮਾਇਆ-ਸੋਨੀ ਪੰਜਾਬ ਸਰਕਾਰ ਆਜਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿਚ ਬਣਾਏਗੀ ਯਾਦਗਾਰ

ਸ਼ਹੀਦ ਊਧਮ ਸਿੰਘ ਦੇ 82 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਨੂੰ ਦਿੱਤੀ ਸ਼ਰਧਾਜਲੀ
ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ
ਆਜ਼ਾਦੀ ਸੰਘਰਸ਼ ਦੋਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਵਲੋ ਦਿਖਾਏ ਗਏ ਰਸਤੇ ਤੇ ਚਲਦਿਆਂ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਊਧਮ ਸਿੰਘ ਫਾਊਡੇਸ਼ਨ ਵਲੋ ਸ਼ਹੀਦ ਊਧਮ ਸਿੰਘ ਦੇ 82 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਗੇਟ ਵਿਖੇ ਸ਼ਹੀਦ ਦੀ ਯਾਦ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੋਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਮੇ ਕੀਤਾ।
ਸ਼੍ਰੀ ਸੋਨੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਊਧਮ ਸਿੰਘ ਦੇ 82 ਵੇ ਸ਼ਹੀਦੀ ਦਿਹਾੜੇ ਮੋਕੇ ਆਜਾਦੀ ਸੰਘਰਸ਼ ਦੋਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿਚ ਯਾਦਗਾਰ ਬਣਾਉਨ ਦਾ ਐਲਾਨ ਕੀਤਾ ਹੈ ਅਤੇ ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ। ਸ਼੍ਰੀ ਸੋਨੀ ਨੇ ਕਿਹਾ ਕਿ ਇਸ ਯਾਦਗਾਰ ਦੇ ਬਣਨ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਸ਼ਹੀਦਾਂ ਬਾਰੇ ਜਾਣਕਾਰੀ ਮਿਲੇ ਸਕੇਗੀ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸ਼ੀ ਆਜ਼ਾਦੀ ਦੀ ਖੁਲੀ੍ਹ ਫਿਜ਼ਾ ਵਿਚ ਸ਼ਾਹ ਲੈ ਰਹੇ ਹਾਂ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਪ੍ਰਧਾਨ ਦੀਪ ਸਿੰਘ ਕੰਬੋਜ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਸ: ਤਾਰਾ ਸਿੰਘ, ਸ਼੍ਰੀ ਰਾਜ਼ੇਸ ਟੋਨੀ, ਸ: ਪਰਮਜੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

Share this:

विक्रम जीत सिंह

जिला प्रभारी अमृतसर (पंजाब)

Related Articles

Leave a Reply

Your email address will not be published.

Back to top button
error: Content is protected !!