अमृतसर

ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਅੰਮ੍ਰਿਤਸਰ/ ਜੰਡਿਆਲਾ ਗੁਰੂ ਵਿਕਰਮਜੀਤ ਸਿੰਘ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਪਹੁੰਚੀਆਂਂ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੇ ਬੇਵਕਤ ਵਿਛੋੜੇ ਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ, ਸੰਜੀਵ ਕੁਮਾਰ ਲਵਲੀ ਪ੍ਰਧਾਨ ਨਗਰ ਕੌਂਸਲ ਜੰਡਿਆਲਾ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ ਕਾਂਗਰਸ, ਨਵਦੀਪ ਸਿੰਘ ਖੇਲਾ, ਸਵਿੰਦਰ ਸਿੰਘ ਚੰਦੀ ਮੈਂਬਰ ਕੰਬੋਜ ਭਾਈਚਾਰਾ, ਡਾ: ਨਿਰਮਲ ਸਿੰਘ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਡਾ: ਹਰਜਿੰਦਰ ਸਿੰਘ ਧੰਜਲ, ਡਾ: ਲਖਵਿੰਦਰ ਸਿੰਘ ਰੰਧਾਵਾ, ਪ੍ਰਦੀਪ ਸਿੰਘ ਥਿੰਦ, ਕਾਮਰੇਡ ਸ਼ੇਰਗਿੱਲ, ਮਹਿੰਦਰ ਸਿੰਘ (ਬਸਪਾ), ਨਿਰਮਲ ਸਿੰਘ ਨਿੰਮਾ, ਮਹਿਕਪ੍ਰੀਤ ਸਿੰਘ ਜੋਸਨ, ਹਰਪ੍ਰੀਤ ਸਿੰਘ ਥਿੰਦ, ਧਰਮਵੀਰ ਬਿੱਟੂ, ਸਵਿੰਦਰ ਸਿੰਘ ਸ਼ਿੰਦ, ਡਾਕਟਰ ਦਵਿੰਦਰ ਸਿੰਘ, ਸੰਜੀਵ ਕੁਮਾਰ, ਦੀਪਕ ਕੁਮਾਰ ਸਤੀਸ਼ ਕੁਮਾਰ, ਐਡਵੋਕੇਟ ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਨਵਾਂਕੋਟ,ਮਾਸਟਰ ਸਤਨਾਮ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੌੜ ਹੈ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਦੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇ। ਇਸ ਮੌਕੇ ਨਸ਼ਿਆਂ ਖਿਲਾਫ ਡਟਣ ਦਾ ਵੀ ਪ੍ਰਣ ਕੀਤਾ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਪੱਤਰਕਾਰ ਭਾਈਚਾਰੇ ਵੱਲੋਂ ਵੀਂ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਹਾਜਰ ਸ਼ਖਸ਼ੀਅਤਾਂ ਨੂੰ ਕਲੱਬ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।


Share this:

विक्रम जीत सिंह

जिला प्रभारी अमृतसर (पंजाब)

Related Articles

Leave a Reply

Your email address will not be published.

Back to top button
error: Content is protected !!